ਪੰਜਾਬ ਚੋਂ 313 ਕਰੋੜ ਰੁਪਏ ਦੇ ਚਾਰ ਹਜ਼ਾਰ ਕਿਲੋ ਨਸ਼ੀਲੇ ਪਦਾਰਥ ਜ਼ਬਤ

Four thousand kg of drugs worth Rs 313 crore seized in Punjab

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਲਏ ਗਏ ਨੋਟਿਸ ਮਾਮਲੇ ਵਿੱਚ ਚੋਣ ਕਮਿਸ਼ਨ ਨੇ ਹਲਫ਼ਨਾਮਾ ਦਾਇਰ ਕਰਦਿਆਂ ਕਿਹਾ ਹੈ ਕਿ ਕਮਿਸ਼ਨ ਅੰਤਰ-ਰਾਜੀ ਅਤੇ ਸਰਹੱਦ ਪਾਰ ਨਸ਼ਿਆਂ ਦੀ ਰੋਕਥਾਮ ਲਈ ਸਖ਼ਤ ਕਦਮ ਚੁੱਕ ਰਿਹਾ ਹੈ। ਹੁਣ ਤੱਕ 313 ਕਰੋੜ ਰੁਪਏ ਦੇ ਕਰੀਬ ਚਾਰ ਹਜ਼ਾਰ ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਜਾ ਚੁੱਕੇ ਹਨ।

part time jobs
Jobs in Punjab

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਹਾਈ ਕੋਰਟ ਵਿੱਚ ਇੱਕ ਹਲਫ਼ਨਾਮਾ ਦਾਇਰ ਕਰਕੇ ਕਿਹਾ ਹੈ ਕਿ ਪੰਜਾਬ ਚੋਣਾਂ ਵਿੱਚ ਵੋਟਰਾਂ ਨੂੰ ਲੁਭਾਉਣ ਅਤੇ ਡਰਾਉਣ-ਧਮਕਾਉਣ ਵਾਲਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਕਮਿਸ਼ਨ ਵੱਲੋਂ ਨਾਰਕੋਟਿਕਸ ਕੰਟਰੋਲ ਬੋਰਡ ਸਮੇਤ ਹੋਰ ਸਾਰੀਆਂ ਏਜੰਸੀਆਂ ਨੂੰ ਅੰਤਰ-ਰਾਜੀ ਅਤੇ ਸਰਹੱਦ ਪਾਰ ਨਸ਼ਿਆਂ, ਸ਼ਰਾਬ ਅਤੇ ਨਕਦੀ ਦੀ ਰੋਕਥਾਮ ਲਈ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ।

Lic Advertisement
LIC Advisor

ਹਾਈਕੋਰਟ ਨੂੰ ਇਹ ਵੀ ਦੱਸਿਆ ਗਿਆ ਕਿ ਇਸ ਸਖ਼ਤੀ ਕਾਰਨ ਹੁਣ ਤੱਕ ਕਰੀਬ 313 ਕਰੋੜ ਰੁਪਏ ਦੇ ਕਰੀਬ ਚਾਰ ਹਜ਼ਾਰ ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਜਾ ਚੁੱਕੇ ਹਨ। ਇਸ ਦੇ ਲਈ ਸਾਰੀਆਂ ਏਜੰਸੀਆਂ ਪੂਰੇ ਤਾਲਮੇਲ ਨਾਲ ਕੰਮ ਕਰ ਰਹੀਆਂ ਹਨ। ਚੋਣ ਅਧਿਕਾਰੀ ਨੇ ਹਾਈ ਕੋਰਟ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ। ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਹੈ।

ਸਾਡੇ ਨਾਲ ਫੇਸਬੁੱਕ ਤੇ ਜੁੜਨ ਲਈ ਸਾਡਾ ਪੇਜ ਲਾਇਕ ਕਰੋ – Punjabi Voice ਤੁਸੀਂ ਇੰਸਟਾਗ੍ਰਾਮ ਤੇ ਵੀ ਫ਼ੋੱਲੋ ਕਰ ਸਕਦੇ ਹੋ – Punjabi Voice

If you like then share this :

Related Posts

Leave a Reply

Your email address will not be published.