ਬਠਿੰਡਾ : ‘ਆਪ’ ਆਮ ਲੋਕਾਂ ਦੀ ਪਾਰਟੀ ਨਹੀਂ ਸਗੋਂ ਦਲ-ਬਦਲੂਆਂ ਦੀ ਪਾਰਟੀ ਹੈ, ਜਿਸ ਵਿੱਚ 65 ਅਜਿਹੇ ਦਲ-ਬਦਲੂ ਉਮੀਦਵਾਰ ਹਨ, ਜਿਨ੍ਹਾਂ ਨੂੰ ਆਪਣੀਆਂ ਪਾਰਟੀਆਂ ਵੱਲੋਂ ਟਿਕਟਾਂ ਨਾ ਮਿਲਣ ‘ਤੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਅਤੇ ‘ਆਪ’ ਨੇ ਉਨ੍ਹਾਂ ਨੂੰ ਉਮੀਦਵਾਰ ਬਣਾਇਆ ਹੈ। ਇਹ ਹਮਲਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ। ਜਿੱਥੇ ਬਾਦਲ ਨੇ ਆਪ ‘ਤੇ ਨਿਸ਼ਾਨਾ ਸਾਧਿਆ ਉਥੇ ਹੀ ਕਾਂਗਰਸ ਨੂੰ ਵੀ ਆੜੇ ਹੱਥੀਂ ਲਿਆ।

ਸੁਖਬੀਰ ਬਾਦਲ ਸਥਾਨਕ ਹਨੁਮਾਨ ਚੌਕ ‘ਤੇ ਅਕਾਲੀ ਦਲ ਦੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਦਾ ਪ੍ਰਚਾਰ ਕਰਨ ਪਹੁੰਚੇ। ਸੁਖਬੀਰ ਬਾਦਲ ਨੇ ਕਿਹਾ ਕਿ ਗੁਰਬਚਨ ਸਿੰਘ ਬੱਬੇਹਾਲੀ ਮੇਰੇ ਪਰਿਵਾਰਕ ਮੈਂਬਰ ਹਨ। ਤੁਸੀਂ ਓਹਨੂੰ ਜਿਤਾਓ ਤੇ ਮੈਂ ਓਹਨੂੰ ਮੰਤਰੀ ਬਨਵਾਂਗਾ । ਸੁਖਬੀਰ ਬਾਦਲ ਨੇ ਕਿਹਾ ਕਿ ਤੁਹਾਡੇ ਹਲਕੇ ਚ ਜਿਹੜੇ ਵੀ ਵਿਕਾਸ ਕਾਰਜ ਅਜੇ ਹੋਣ ਵਾਲੇ ਰਹਿੰਦੇ ਹਨ ਉਹ ਤੁਸੀਂ ਬੱਬੇਹਾਲੀ ਨੀ ਦਸੋ ਤੇ ਮੈਂ ਉਹਨਾਂ ਨੂੰ ਸਰਕਾਰ ਬਣਨ ਤੋਂ ਬਾਅਦ 6 ਮਹੀਨਿਆਂ ਚ ਪੂਰਾ ਕਰੂਗਾ |

ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਸੀ ਕਿ ਉਹ ਰਿਕਸ਼ਿਆਂ, ਰੇਹੜੀ ਵਾਲਿਆਂ ਅਤੇ ਛੋਟੇ ਦੁਕਾਨਦਾਰਾਂ ਨੂੰ ਟਿਕਟਾਂ ਦੇਵੇਗੀ। ਆਪਣੇ ਅੰਦਰ ਝਾਤੀ ਮਾਰ ਕੇ ਦੇਖੋ ਕਿ ਤੁਹਾਡਾ ਉਮੀਦਵਾਰ ਕਿਹੋ ਜਿਹਾ ਹੈ। ਗੁਰਦਾਸਪੁਰ ਵਿੱਚ ਏਆਈਜੀ ਦਿਲਬਾਗ ਸਿੰਘ ਨੇ ਪੰਜ ਸਾਲ ਸਖ਼ਤ ਮਿਹਨਤ ਕੀਤੀ ਪਰ ਅੰਤ ਵਿੱਚ ਟਿਕਟ ਕਿਸੇ ਹੋਰ ਨੂੰ ਦੇ ਦਿੱਤੀ।
ਦੂਜੇ ਪਾਸੇ ਅਕਾਲੀ ਦਲ ਦੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਅਸੀਂ ਨਾ ਤਾਂ ਝੂਠੀ ਸਹੁੰ ਖਾਵਾਂਗੇ ਅਤੇ ਨਾ ਹੀ ਝੂਠੇ ਵਾਅਦੇ ਕਰਾਂਗੇ, ਜੋ ਕਹਾਂਗੇ ਉਹ ਪੂਰਾ ਕਰਾਂਗੇ। ਬੱਬੇਹਾਲੀ ਨੇ ਕਿਹਾ ਕਿ ਉਨ੍ਹਾਂ ਨੂੰ ਅਫਸਰਸ਼ਾਹੀ ‘ਤੇ ਬੇਹੱਦ ਅਫਸੋਸ ਹੈ, ਜੋ ਉਨ੍ਹਾਂ ਦੀਆਂ ਸ਼ਿਕਾਇਤਾਂ ‘ਤੇ ਕਾਰਵਾਈ ਨਹੀਂ ਕਰ ਰਹੀ। ਗੁਰਦਾਸਪੁਰ ਵਿੱਚ ਕਈ ਅਜਿਹੇ ਅਧਿਕਾਰੀ ਹਨ ਜੋ ਪਿਛਲੇ ਤਿੰਨ ਸਾਲਾਂ ਤੋਂ ਇਸ ਖੇਤਰ ਵਿੱਚ ਲੱਗੇ ਹੋਏ ਹਨ।
ਸਾਡੇ ਨਾਲ ਫੇਸਬੁੱਕ ਤੇ ਜੁੜਨ ਲਈ ਸਾਡਾ ਪੇਜ ਲਾਇਕ ਕਰੋ – Punjabi Voice ਤੁਸੀਂ ਇੰਸਟਾਗ੍ਰਾਮ ਤੇ ਵੀ ਫ਼ੋੱਲੋ ਕਰ ਸਕਦੇ ਹੋ – Punjabi Voice
- National Basketball Association (NBA) ਚ’ ਹੋਈ ਟਿੱਬਿਆਂ ਦੇ ਪੁੱਤ ਹਰਜੀਤ ਸਿੰਘ ਦੀ ਚੋਣ
- ਪ੍ਰੋਗਰਾਮ “ਰੰਗ ਪੰਜਾਬ ਦੇ” ਨਾਮ ਹੇਠ 3 ਮਹੀਨਿਆਂ ਚ ਕਰਵਾਏ ਗਏ ਸੀ ਲਗਭਗ 250 ਤੋਂ ਵੱਧ ਖੁਲੇ ਅਖਾੜੇ – ਪੜ੍ਹੋ ਪੂਰੀ ਖਬਰ
- ਪੰਜਾਬ ਚ ਗੈਂਗਸਟਰਾਂ ਤੇ ਕੱਸਿਆ ਸ਼ਿਕੰਜਾ – ਸੂਬੇ ‘ਚ AGTF ਦੀਆਂ 8 ਯੂਨਿਟਾਂ ਹੋਣਗੀਆਂ ਤਾਇਨਾਤ – Punjab News